Description
ਦਾ ਰੀਅਲ ਰੀਜ਼ਨ ਵਾਏ ਲੇਜੈਂਡ ਡਾਇਡ, ਸਿੱਧੂ ਮੂਸੇਵਾਲਾ ਦਾ ਅਨਟੋਲਡ ਸਟੋਰੀ ਮੰਜਿੰਦਰ ਮਾਖਾ
ਇਸ ਕਿਤਾਬ ਅੰਦਰ ਉਹ ਸਭ ਕੁੱਝ ਹੈ ਜੋ ਮੈਂ ਸਿੱਧੂ ਦੇ ਨਾਲ ਰਹਿੰਦਿਆਂ ਵੇਖਿਆ ਤੇ ਹੰਢਾਇਆ ਹੈ। ਇਹ ਮੇਰੀ ਨਿੱਜੀ ਖ਼ਿਆਲ ਨਹੀਂ ਇਹ ਸੱਚ ਹੈ। ਸੋ ਪੂਰੇ ਦੋ ਸਾਲ ਤੇ ਤਿੰਨ ਮਹੀਨੇ ਦੇ ਖੋਜ ਕਾਰਜ ਤੋਂ ਬਾਅਦ ਇਹ ਕਿਤਾਬ ਮੁਕੰਮਲ ਹੈ ਤੇ ਸਿੱਧੂ ਨੂੰ ਪਿਆਰ ਕਰਨ ਵਾਲੇ ਜਾ ਉਸਦਾ ਵਿਰੋਧ ਕਰਨ ਵਾਲਿਆਂ ਦੇ ਹੱਥਾਂ ਵਿੱਚ ਹੈ ਤਾਂ ਜੋ ਉਹ ਪੜ੍ਹ ਸਕਣ, ਹਰ ਕਹਾਣੀ ਦੇ ਪਿੱਛੇ ਦੀ ਕਹਾਣੀ ਜਿਸ ਬਾਰੇ ਉਹ ਜਾਨਣਾ ਚਾਹੁੰਦੇ ਹਨ।
ਮੇਰੇ ਬਹੁਤ ਸਾਰੇ ਕਰੀਬੀਆਂ ਨੇ ਇਹ ਕੰਮ ਕਰਨ ਤੋਂ ਮਨਾ ਵੀ ਕੀਤਾ ਸੀ ਤੇ ਦੋਵੇਂ ਪਾਸੇ ਦੇ ਲੋਕਾਂ ਨੇ ਧਮਕੀਆਂ ਵੀ ਦਿੱਤੀਆਂ ਕਿ ਜੇਕਰ ਇਹ ਕਿਤਾਬ ਕੀਤੀ ਤਾਂ ਸਿੱਟੇ ਭੈੜੇ ਹੋਣਗੇ। ਉਹ ਲੋਕ ਸਿੱਧੂ ਦੇ ਪੱਖੀ ਤੇ ਵਿਰੋਧੀ ਹਨ ਤੇ ਵਿੱਚਕਾਰ ਮਨਜਿੰਦਰ ਮਾਖਾ ਸਿੱਧੂ ਦੇ ਲਹੂ ਨੂੰ ਸਿਆਹੀ ਬਣਾ “The real reason why legend died” ਲਿਖ ਰਿਹਾ ਸੀ। ਮੈਨੂੰ ਇੱਕ ਲੇਖਕ ਦਾ ਧਰਮ ਨਿਭਾਉਣਾ ਹੀ ਪੈਣਾ ਸੀ। ਮੈਨੂੰ ਸੱਚ ਲਿਖਣਾ ਹੀ ਪੈਣਾ ਸੀ। ਇਹ ਮੈਨੂੰ ਹੀ ਤਹਿ ਕਰਨਾ ਪੈਣਾ ਸੀ ਕਿ ਮੈਂ ਡਰਪੋਕ ਲੋਕਾਂ ਦੀ ਕਤਾਰ ਵਿੱਚ ਖੜਾ ਹੋਵਾਂ ਜਾਂ ਫਿਰ ਨਿਡਰ ਲੋਕਾਂ ਦਾ ਹਾਣੀ ਬਣਾ, ਮੈਂ ਤਮਾਮ ਉਮਰ ਡਰ ਦੇ ਮਾਰੇ ਇਹ ਕੰਮ ਨਾ ਕਰਨ ਦਾ ਸ਼ਿਕਵਾ ਨਹੀਂ ਸੀ ਝੱਲ ਸਕਦਾ।
✍️ਮਨਜਿੰਦਰ ਮਾਖਾ
Reviews
There are no reviews yet.